Breaking
15 Apr 2025, Tue

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਅਧਿਕਾਰੀਆਂ ਨੂੰ ਸਕੀਮ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਦੇ ਨਿਰਦੇਸ਼ ਜਾਰੀ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਅਧਿਕਾਰੀਆਂ ਨੂੰ ਸਕੀਮ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਦੇ ਨਿਰਦੇਸ਼ ਜਾਰੀ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਅਧਿਕਾਰੀਆਂ ਨੂੰ ਸਕੀਮ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਦੇ ਨਿਰਦੇਸ਼ ਜਾਰੀ

ਮੋਗਾ, 27 ਮਾਰਚ  –ਭਾਰਤ ਸਰਕਾਰ ਵੱਲੋਂ ਸੁਰੂ ਕੀਤੀ ਗਈ ਪੀ.ਐਮ. ਵਿਸਵਕਰਮਾ ਸਕੀਮ ਦੀ ਜਿਲ੍ਹਾ ਮੋਗਾ ਵਿੱਚ ਵੱਖ ਵੱਖ ਤਰ੍ਹਾਂ ਦੇ 18 ਕਿੱਤਿਆਂ ਨਾਲ ਜੁੜੇ ਹਸਤਕਾਰਾਂ ਦੀ ਰਜਿਸਟ੍ਰੇਸਨ ਦਾ ਕੰਮ ਲਗਾਤਾਰ ਜਾਰੀ ਹੈ। ਵੀਰਵਾਰ ਨੂੰ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਚਾਰੂਮਿਤਾ ਨੇ ਸਕੀਮ ਤਹਿਤ ਬਣਾਈ ਗਈ ਡਿਸਟ੍ਰਿਕਟ ਇੰਪਲੀਮੈਂਟੇਸਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ। ਇਸ ਮੀਟਿੰਗ ਵਿੱਚ 369 ਕੇਸਾ ਨੂੰ ਵਿਚਾਰਿਆ ਗਿਆ ਅਤੇ 247 ਕੇਸਾਂ ਨੂੰ ਪਾਸ ਕਰਦੇ ਹੋਏ ਸਟੇਜ ਤਿੰਨ ਤੇ ਭੇਜਣ ਦੀ ਸਿਫਾਰਿਸ਼ ਕੀਤੀ ਗਈ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰਤ ਸਰਕਾਰ ਦੁਆਰਾ ਹੱਥ ਨਾਲ ਕੰਮ ਕਰਨ ਵਾਲੇ ਕਾਰੀਗਰਾਂ ਨੂੰ ਟ੍ਰੇਨਿੰਗ , ਟੂਲਕਿੱਟ ਅਤੇ ਕਰਜਾ ਉਪਲਬਧ ਕਰਵਾਉਣ ਲਈ ਪ੍ਰਧਾਨ ਮੰਤਰੀ ਵਿਸ਼ਵਕਰਮਾ ਯੋਜਨਾ ਚਲਾਈ ਜਾ ਰਹੀ ਹੈ। ਇਸ ਦੇ ਅਧੀਨ 18 ਅਲੱਗ ਅਲੱਗ ਕਿਤਿਆਂ ਦੇ ਕਾਰੀਗਰਾਂ ਨੂੰ ਮੁਫਤ ਟ੍ਰੇਨਿੰਗ ਅਤੇ ਦੋ ਕਿਸ਼ਤਾਂ ਵਿੱਚ ਤਿੰਨ ਲੱਖ ਦਾ ਲੋਨ ਲੈਣ ਦੀ ਸੁਵਿਧਾ ਹੈ। ਉਹਨਾਂ ਵੱਲੋਂ ਜ਼ਿਲ੍ਹੇ ਦੇ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ, ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਪੀ.ਐਮ. ਵਿਸ਼ਵਕਰਮਾ ਸਕੀਮ ਅਧੀਨ ਸਟੇਜ 1 ਉਪਰ ਪਈਆਂ ਪੈਡਿੰਗ ਅਰਜੀਆਂ ਯੋਗ ਨਿਪਟਾਰਾ ਜਲਦ ਤੋਂ ਜਲਦ ਕੀਤਾ ਜਾਵੇ।  ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ।

ਇਸ ਮੌਕੇ ਕਮੇਟੀ ਦੇ ਕਨਵੀਨਰ ਸ੍ਰੀ ਸਿਮਰਜੋਤ ਸਿੰਘ ਜਨਰਲ ਮੈਨੇਜਰ ਜਿਲ੍ਹਾ ਉਦਯੋਗ ਕੇਂਦਰ ਮੋਗਾ, ਸ੍ਰੀ ਚਿਰਨਜੀਵ ਸਿੰਘ ਐੱਲ.ਡੀ.ਐੱਮ (ਮੈਂਬਰ) ਅਤੇ ਸ੍ਰੀ ਪੁਸਰਾਜ ਡੀ.ਪੀ.ਐੱਮ (ਪੀ.ਐੱਸ.ਡੀ.ਐੱਮ. ਮੈਂਬਰ) ਤੋਂ ਇਲਾਵਾ ਜਿਲ੍ਹੇ ਦੇ ਸਮੂਹ ਬੀ.ਡੀ.ਪੀ.ਓ ਅਤੇ ਈ.ਓ. ਦੇ ਨੁਮਾਇੰਦੇ ਵੀ ਮੌਜੂਦ ਰਹੇ।

Follow us For More Updates – Facebook

By admin

Leave a Reply

Your email address will not be published. Required fields are marked *