ਡਾ: ਗੁਰਪ੍ਰੀਤ ਸਿੰਘ ਨੇ ਮੁੱਖ ਖੇਤੀਬਾੜੀ ਅਫਸਰ ਮੋਗਾ ਦਾ ਅਹੁਦਾ ਸੰਭਾਲਿਆ
ਮੋਗਾ 29 ਮਾਰਚ,ਡਾ: ਗੁਰਪ੍ਰੀਤ ਸਿੰਘ ਨੇ ਅੱਜ ਬਤੌਰ ਮੁੱਖ ਖੇਤੀਬਾੜੀ ਅਫਸਰ, ਮੋਗਾ ਅਹੁਦਾ ਸੰਭਾਲ ਲਿਆ ਹੈ। ਡਾ ਗੁਰਪ੍ਰੀਤ ਸਿੰਘ ਨੇ ਆਪਣੇ ਕਾਰਜਕਾਲ ਦੌਰਾਨ ਬਹੁਤਾ ਸਮਾਂ ਜ਼ਿਲ੍ਹਾ ਮੋਗਾ ਵਿਚ ਹੀ ਕਿਸਾਨਾਂ ਦੀ ਸੇਵਾ ਵਿਚ ਬਤੀਤ ਕੀਤਾ। ਵੱਖ ਵੱਖ ਅਹੁਦਿਆਂ ਤੇ ਬਿਰਾਜਮਾਨ ਹੁੰਦੇ ਹੋਏ ਉਨ੍ਹਾਂ ਨੇ ਹਮੇਸ਼ਾ ਕਿਸਾਨੀ ਹਿੱਤ ਵਿਚ ਕੰਮ ਕੀਤਾ ਅਤੇ ਕਿਸਾਨਾਂ ਨੂੰ ਖੇਤੀ ਖਰਚੇ ਘਟਾਉਣ ਅਤੇ ਆਮਦਨ ਵਧਾਉਣ ਸਬੰਧੀ ਸਮੇਂ ਸਮੇ਼ ਤੇ ਜਾਗ੍ਰਿਤ ਕੀਤਾ।
ਇਸ ਮੌਕੇ ਤੇ ਉਨ੍ਹਾਂ ਕਿਹਾ ਕਿ ਬਤੌਰ ਮੁੱਖ ਖੇਤੀਬਾੜੀ ਅਫਸਰ, ਉਹ ਕਿਸਾਨਾਂ ਦੀ ਸੇਵਾ ਵਿਚ ਹਮੇਸ਼ਾ ਹਾਜ਼ਰ ਰਹਿਣਗੇ ਅਤੇ ਕਿਸਾਨਾਂ ਦੇ ਆਰਥਿਕ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਤਤਪਰ ਰਹਿਣਗੇ। ਕਿਸਾਨਾਂ ਨੂੰ ਕਿਸਾਨ ਸਿਖਲਾਈ ਕੈਪਾਂ, ਨੁੱਕੜ ਮੀਟਿੰਗਾਂ, ਪ੍ਰਦਰਸ਼ਨੀਆਂ ਰਾਹੀਂ ਨਿੱਜੀ ਤਾਲਮੇਲ ਕਰਕੇ ਖੇਤੀ ਦੀਆਂ ਨਵੀਨਤਮ ਆਧੁਨਿਕ ਤਕਨੀਕਾਂ ਸਬੰਧੀ ਜਾਗਰੂਕ ਕਰਨਗੇ। ਕਿਸਾਨਾਂ ਨੂੰ ਉਚ ਮਿਆਰ ਦੀਆਂ ਖਾਦਾਂ, ਬੀਜ ਅਤੇ ਕੀਟਨਾਸ਼ਕ ਦਵਾਈਆਂ ਸਮੇਂ ਸਿਰ ਉਪਲੱਬਧ ਕਰਾਉਣਾ ਉਨ੍ਹਾਂ ਦਾ ਮੁੱਖ ਮੰਤਵ ਹੈ ਤਾਂ ਜੋ ਕਿਸਾਨਾਂ ਦੀ ਆਮਦਨ ਵਿਚ ਵਾਧਾ ਕੀਤਾ ਜਾ ਸਕੇ। ਡਾ: ਗੁਰਪ੍ਰੀਤ ਸਿੰਘ ਮੁੱਖ ਖੇਤੀਬਾੜੀ ਅਫਸਰ, ਮੋਗਾ ਵੱਲੋਂ ਡਿਪਟੀ ਕਮਿਸ਼ਨਰ, ਮੋਗਾ ਸ੍ਰੀ ਸਾਗਰ ਸੇਤੀਆ ਨਾਲ ਖੇਤੀ ਸਬੰਧੀ ਵਿਚਾਰ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ, ਮੋਗਾ ਨੇ ਜਿ਼ਲ੍ਹੇ ਵਿਚ ਆਉਣ ਤੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਆਸ ਪ੍ਰਗਟ ਕੀਤੀ ਕਿ ਝੋਨੇ ਦੀ ਪਰਾਲੀ ਦੀ ਸੁੱਚਜੀ ਸਾਂਭ ਸੰਭਾਲ ਅਤੇ ਕਿਸਾਨੀ ਹਿੱਤ ਵਿਚ ਉਹ ਅਹਿਮ ਭੂਮਿਕਾ ਨਿਭਾਉਣਗੇ।
follow us for more update Facebook